ਸ਼ਰਧਾਲੂਆਂ ਲਈ ਖੋਲ੍ਹਿਆ ਗਿਆ ਜ਼ੀਰਕਪੁਰ ਦਾ ਸ਼ਿਵ ਮੰਦਿਰ - Zirakpur temple news
ਚੰਡੀਗੜ੍ਹ: ਜ਼ੀਰਕਪੁਰ ਦੇ ਢਕੋਲੀ ਵਿੱਚ ਸ਼ਿਵ ਮੰਦਿਰ ਅੱਜ ਸਵੇਰ ਤੋਂ ਹੀ ਸ਼ਰਧਾਲੂਆਂ ਵਾਸਤੇ ਖੋਲ੍ਹ ਦਿੱਤਾ ਗਿਆ ਹੈ। ਮੰਦਰ ਨੂੰ ਖੋਲ੍ਹਣ ਤੋਂ ਪਹਿਲਾਂ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਉਸ ਤੋਂ ਬਾਅਦ ਹੀ ਸ਼ਰਧਾਲੂਆਂ ਨੂੰ ਮੰਦਿਰ ਅੰਦਰ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ। ਈਟੀਵੀ ਭਾਰਤ ਨੇ ਮੰਦਿਰ ਦੇ ਪੁਜਾਰੀ ਇੰਦਰ ਮੋਹਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅਸੀਂ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਨੂੰ ਪੂਰਾ ਕਰ ਰਹੇ ਹਾਂ। ਮੰਦਿਰ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਗੇਟ ਉੱਤੇ ਹੀ ਸੈਨੇਟਾਈਜ਼ ਕਰਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਮਾਸਕ ਪਾਉਣ ਦੀ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।