ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸ਼ਰਧਾਂਜਲੀ - ਸ਼ਿਵਸੈਨਾ ਹਿੰਦੁਸਤਾਨ
ਬਠਿੰਡਾ: ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀਆਰਪੀਐਫ਼ ਜਵਾਨਾਂ ਨੂੰ ਸ਼ਿਵਸੈਨਾ ਹਿੰਦੁਸਤਾਨ ਨੇ ਸਿੱਲ੍ਹੀਆਂ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ ਅਤੇ ਰਾਸ਼ਟਰੀ ਗੀਤ ਚਲਾ ਕੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੇ ਲਈ ਕਾਮਨਾ ਕੀਤੀ। ਸ਼ਿਵਸੈਨਾ ਹਿੰਦੁਸਤਾਨ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਅੱਜ ਦੇ ਦਿਨ ਨੂੰ ਸੋਗ ਦੇ ਦਿਨ ਵਜੋਂ ਮਨਾਇਆ ਕਿਉਂਕਿ ਅੱਜ ਦੇ ਦਿਨ ਹੀ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਵੀ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ ਸ਼ਿਵਸੈਨਾ ਹਿੰਦੁਸਤਾਨ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਸਨਮਾਨ ਦੇਣ ਦੀ ਅਪੀਲ ਕੀਤੀ।