ਕੋਰੋਨਾ ਤੋਂ ਜੰਗ ਜਿੱਤਣ ਵਾਲੇ ਐਸਐਚਓ ਨੇ ਦਾਨ ਕੀਤਾ ਪਲਾਜ਼ਮਾ - pathankot coronavirus news
ਪਠਾਨਕੋਟ: ਜ਼ਿਲ੍ਹੇ ਦੇ ਥਾਣਾ ਡਵੀਜ਼ਨ ਨੰਬਰ 1 ਦੇ ਐੱਸਐਚਓ ਕੁਝ ਦਿਨ ਪਹਿਲਾਂ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ, ਜਿਹੜੇ ਕਿ ਹੁਣ ਠੀਕ ਹੋ ਕੇ ਦੁਬਾਰਾ ਡਿਊਟੀ ਜੁਆਇਨ ਕਰ ਚੁੱਕੇ ਹਨ ਅਤੇ ਠੀਕ ਹੋਣ ਤੋਂ ਬਾਅਦ ਐਸਐਚਓ ਮਨਦੀਪ ਨੇ ਸਭ ਤੋਂ ਪਹਿਲਾਂ ਕੰਮ ਆਪਣਾ ਪਲਾਜ਼ਮਾ ਦਾਨ ਕਰਨ ਦਾ ਕੀਤਾ ਤਾਂ ਕੀ ਜੋ ਦੂਸਰੇ ਕੋਰੋਨਾ ਸੰਕ੍ਰਮਿਤ ਲੋਕ ਹਨ, ਉਹ ਇਸ ਬਿਮਾਰੀ ਤੋਂ ਬਚ ਸਕਣ। ਇਸ ਤੋਂ ਇਲਾਵਾ ਐਸਐਚਓ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵੀ ਆਪਣਾ ਪਲਾਜ਼ਮਾ ਦਾਨ ਕਰਨ ਤਾਂ ਕਿ ਜਿਹੜੇ ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ, ਉਨ੍ਹਾਂ ਨੂੰ ਬਚਾਇਆ ਜਾ ਸਕੇ।