ਪੰਜਾਬ

punjab

ETV Bharat / videos

ਮਹਾਂ ਸ਼ਿਵਰਾਤਰੀ ਦੇ ਸਬੰਧ ਵਿੱਚ ਗੁਰਦਾਸਪੁਰ ਵਿੱਚ ਕੱਢੀ ਗਈ ਸ਼ੋਭਾ ਯਾਤਰਾ - ਸ਼ੋਭਾ ਯਾਤਰਾ

By

Published : Mar 11, 2021, 7:17 AM IST

ਗੁਰਦਾਸਪੁਰ: ਅੱਜ ਦੇਸ਼ ਭਰ ਵਿੱਚ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਗੁਰਦਾਸਪੁਰ ਸ਼ਹਿਰ ਵਿੱਚ ਮਹਾਂ ਸ਼ਿਵਰਾਤਰੀ ਦੇ ਸਬੰਧ ਵਿੱਚ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਅਤੇ ਐਸਐਸ ਬੋਰਡ ਦੇ ਚੇਅਰਮੈਨ ਰਮਨ ਬਹਿਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ 'ਤੇ ਸ਼ਿਵ ਭਗਤਾਂ ਵਲੋਂ ਵੱਖ ਵੱਖ ਜਗ੍ਹਾ ਤੇ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ। ਇਸ ਮੌਕੇ 'ਤੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹਨਾਂ ਨੂੰ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ ਹੈ। ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਅਤੇ ਐਸਐਸ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਹਰ ਇੱਕ ਤਿਓਹਾਰ ਮਿਲ ਜੁਲ ਕੇ ਮਨਾਉਣਾ ਚਾਹੀਦਾ ਹੈ ਤਾਂ ਜੋ ਆਪਸੀ ਭਾਈਚਾਰਕ ਸਾਂਝ ਵੱਧ ਸਕੇ।

ABOUT THE AUTHOR

...view details