ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਦੇ ਹੱਕ 'ਚ ਨਿੱਤਰੇ ਬਠਿੰਡਾ ਦੇ ਆੜ੍ਹਤੀਏ
ਬਠਿੰਡਾ: ਕੇਂਦਰ ਸਰਕਾਰ ਦੇ ਆਰਡੀਨੈਂਸਾਂ ਵਿਰੁੱਧ ਸ਼ਹਿਰ ਦੇ ਆੜ੍ਹਤੀਆਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਮੋਰਚਾ ਖੋਲ੍ਹ ਦਿੱਤਾ ਹੈ। ਸਮੂਹ ਆੜ੍ਹਤੀਆਂ ਨੇ ਮੀਟਿੰਗ ਕਰਕੇ ਫ਼ੈਸਲਾ ਕੀਤਾ ਹੈ ਕਿ ਉਹ ਦਿਨ-ਰਾਤ ਕਿਸਾਨਾਂ ਨਾਲ ਖੜ੍ਹੇ ਹਨ। ਆੜ੍ਹਤੀਆਂ ਦਾ ਕਹਿਣਾ ਹੈ ਕਿ ਆਰਡੀਨੈਂਸ ਬਿੱਲ ਦਾ ਅਸਰ ਜਿੱਥੇ ਕਿਸਾਨਾਂ 'ਤੇ ਸਿੱਧੇ ਤੌਰ 'ਤੇ ਪਵੇਗਾ, ਉਥੇ ਆੜ੍ਹਤੀਆਂ 'ਤੇ ਵੀ ਇਸ ਦਾ ਬੁਰਾ ਅਸਰ ਪਵੇਗਾ ਅਤੇ ਪੰਜਾਬ ਦੇ ਕਿਸਾਨ ਮਜ਼ਦੂਰ, ਆੜ੍ਹਤੀਏ,ਪੱਲੇਦਾਰ ਅਤੇ ਇਸ ਕਿਤੇ ਨਾਲ ਜੁੜੇ ਹੋਏ ਹਰ ਵਿਅਕਤੀ ਦੀ ਪ੍ਰੇਸ਼ਾਨੀ ਆਉਣ ਵਾਲੇ ਸਮੇਂ ਵਿੱਚ ਜ਼ਰੂਰ ਵਧੇਗੀ। ਆੜ੍ਹਤੀ ਐਸੋਸੀਏਸ਼ਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਬਿੱਲ ਰੱਦ ਨਾ ਕੀਤੇ ਤਾਂ ਕਿਸਾਨਾਂ ਨਾਲ ਰਲ ਕੇ ਸੰਘਰਸ਼ ਕੀਤਾ ਜਾਵੇਗਾ।