ਪੁਲਿਸ ਦੀ ਧੱਕੇਸ਼ਾਹੀ ਤੋਂ ਅੱਕੇ ਦੁਕਾਨਦਾਰਾਂ ਨੇ ਕੀਤੀ ਨਾਅਰੇਬਾਜੀ - ਦੁਕਾਨਦਾਰਾਂ ਨੇ ਕੀਤੀ ਨਾਅਰੇਬਾਜੀ
ਅੰਮ੍ਰਿਤਸਰ: ਕਰੋਨਾ ਮਹਾਂਮਾਰੀ ਦੇ ਚੱਲਦਿਆਂ ਮੁੱਖ ਮੰਤਰੀ ਦੀ ਅਗਵਾਈ ਹੇਠ ਹੋ ਰਹੀਆਂ ਲਗਾਤਾਰ ਮੀਟਿੰਗਾਂ ਵਿੱਚ ਨਿੱਤ ਨਵੇਂ ਫੈਸਲੇ ਲਏ ਜਾ ਰਹੇ ਹਨ। ਕਿਤੇ ਨਾ ਕਿਤੇ ਇਹ ਫੈਸਲੇ ਆਮ ਦੁਕਾਨਦਾਰ ਅਤੇ ਆਮ ਲੋਕਾਂ ਲਈ ਗਲੇ ਦੀ ਹੱਡੀ ਬਣਦੇ ਜਾ ਰਹੇ ਹਨ। ਕਰੋਨਾ ਮਹਾਂਮਾਰੀ ਦੇ ਦੌਰਾਨ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਪੁਲਿਸ ਪ੍ਰਸ਼ਾਸਨ ਦਾ ਵੀ ਪੂਰਾ ਜ਼ੋਰ ਲੱਗਾ ਹੋਇਆ ਹੈ। ਇਸੇ ਤਰ੍ਹਾਂ ਦਾ ਇਕ ਮਾਮਲਾ ਕਸਬਾ ਚਵਿੰਡਾ ਦੇਵੀ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਵੱਲੋਂ ਦੁਕਾਨਦਾਰਾਂ ਤੇ ਪਰਚਾ ਕੱਟਣ ’ਤੇ ਹੰਗਾਮਾ ਹੋ ਗਿਆ ਅਤੇ ਗੁੱਸੇ ਵਿੱਚ ਆਏ ਦੁਕਾਨਦਾਰਾਂ ਨੇ ਮੁੱਖ ਬਜ਼ਾਰ ’ਚ ਧਰਨਾ ਲਾ ਕੇ ਜਾਮ ਕਰ ਦਿੱਤਾ।