ਦੁਕਾਨਦਾਰਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ - ਜ਼ਰੂਰੀ ਵਸਤਾਂ
ਅੰਮ੍ਰਿਤਸਰ: ਕੋਰੋਨਾ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ ਕਰਦਿਆਂ ਜ਼ਰੂਰੀ ਵਸਤਾਂ ਤੋਂ ਇਲਾਵਾ ਦੂਜੀਆਂ ਦੁਕਾਨਾਂ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਚੱਲਦਿਆਂ ਦੁਕਾਨਦਾਰਾਂ ਵਲੋਂ ਸਰਕਾਰ ਲਿਾਫ਼ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਦੁਕਾਨਦਾਰਾਂ ਦਾ ਕਹਿਣਾ ਕਿ ਸਰਕਾਰ ਵਲੋਂ ਬਿਨਾਂ ਸੋਚੇ ਸਮਝੇ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਜੇਕਰ ਦੁਕਾਨਾਂ ਖੋਲ੍ਹਣ ਦਾ ਫੈਸਲਾ ਨਾ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਪ੍ਰਦਰਸ਼ਨ ਕੀਤਾ ਜਾਵੇਗਾ।