ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਦੀ ਦੁਕਾਨਦਾਰਾਂ ਕੀਤੀ ਵਿਰੋਧਤਾ - ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ
ਫਰੀਦਕੋਟ: ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ 'ਚ ਸਰਕਾਰ ਵਲੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਤੋਂ ਇਲਾਵਾ ਸਾਰੀਆਂ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਚੱਲਦਿਆਂ ਫਰੀਦਕੋਟ 'ਚ ਦੁਕਾਨਦਾਰਾਂ ਵਲੋਂ ਸਰਕਾਰ ਦੇ ਇਸ ਫੈਸਲੇ ਦਾ ਦੁਕਾਨਦਾਰਾਂ ਨੇ ਵਿਰੋਧ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਪਹਿਲਾਂ ਹੀ ਉਹ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹਨ ਤੇ ਹੁਣ ਮੁੜ ਸਰਕਾਰ ਦਾ ਨਾਦਰਸ਼ਾਹੀ ਫਰਮਾਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰਾਂ ਕੋਰੋਨਾ ਦਾ ਸਾਹਮਣਾ ਕਰਨ 'ਚ ਫੇਲ੍ਹ ਹੋਈਆਂ ਹਨ।