ਰੂਪਨਗਰ 'ਚ ਦੁਕਾਨਾਂ ਦੇ ਖੁੱਲਣ ਦਾ ਸਮਾਂ ਹੋਇਆ ਸਵੇਰੇ 7 ਵਜੇ ਤੋਂ 3 ਵਜੇ ਤੱਕ - COVID-19
ਰੂਪਨਗਰ: ਕੋਰੋਨਾ ਮਹਾਂਮਾਰੀ ਦੇ ਚੱਲਦੇ ਜਿੱਥੇ ਸੂਬੇ ਭਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਕਰਫਿਊ ਲੱਗਿਆ ਹੋਇਆ ਹੈ, ਉੱਥੇ ਹੀ ਸੂਬਾ ਸਰਕਾਰ ਨੇ ਕਰਫਿਊ 'ਚ ਢਿੱਲ ਦਿੱਤੀ ਹੈ। ਇਸ ਦੌਰਾਨ ਸਰਕਾਰ ਦੇ ਨਵੇਂ ਆਦੇਸ਼ਾਂ ਅਨੁਸਾਰ ਹੁਣ ਰੂਪਨਗਰ ਜ਼ਿਲ੍ਹੇ ਦੇ ਵਿੱਚ ਆਮ ਦੁਕਾਨਾਂ ਸਵੇਰੇ 7:00 ਵਜੇ ਤੋਂ ਲੈ ਕੇ 3:00 ਤੱਕ ਖੋਲ੍ਹੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਸਵੇਰੇ 7:00 ਤੋਂ ਲੈ ਕੇ 3:00 ਵਜੇ ਤੱਕ ਖੁੱਲ੍ਹਣਗੇ। ਇਸ ਦੀ ਜਾਣਕਾਰੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਪ੍ਰੈੱਸ ਨੋਟ ਰਾਹੀਂ ਸਾਂਝੀ ਕੀਤੀ।