ਕਰਫਿਊ 'ਚ ਛੂਟ ਮਿਲਣ 'ਤੇ ਮਾਨਸਾ 'ਚ ਖੁੱਲ੍ਹੀਆਂ ਦੁਕਾਨਾਂ
ਮਾਨਸਾ: ਕੋਰੋਨਾ ਮਹਾਂਮਾਰੀ ਦੇ ਸੰਕਟ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਅਗਲੇ ਦੋ ਹਫ਼ਤਿਆਂ ਲਈ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਕਰਫਿਊ 'ਚ ਸਵੇਰੇ 7 ਵਜੇ ਤੋਂ 11 ਵਜੇ ਤੱਕ ਦੀ ਛੂਟ ਦਿੱਤੀ ਗਈ ਹੈ। ਸਰਕਾਰ ਵੱਲੋਂ ਛੂਟ ਮਿਲਣ ਤੋਂ ਬਾਅਦ ਮਾਨਸਾ ਵਾਸੀ ਜ਼ਰੂਰੀ ਵਸਤੂਆਂ ਦੀ ਖ਼ਰੀਦਦਾਰੀ ਕਰਦੇ ਨਜ਼ਰ ਆਏ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਬਾਹਰੀ ਵਿਅਕਤੀ ਨੂੰ ਜ਼ਿਲ੍ਹੇ 'ਚ ਦਾਖਲ ਹੋਣ 'ਤੇ ਰੋਕ ਲਾ ਦਿੱਤੀ ਗਈ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਲੋੜੀਦਾਂ ਚੀਜਾਂ ਦੀ ਖ਼ਰੀਦਦਾਰੀ ਲਈ ਘਰ ਤੋਂ ਪੈਦਲ ਜਾਣ ਲਈ ਕਿਹਾ ਗਿਆ ਹੈ।
Last Updated : Apr 30, 2020, 1:04 PM IST