ਨਿੱਜੀ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਕਰਫ਼ਿਊ ਦੌਰਾਨ ਚੱਲੀ ਗੋਲੀ - curfew outside
ਜਲੰਧਰ: ਜਲੰਧਰ ਥਾਣਾ ਅੱਠ ਦੇ ਸੋਢਲ ਮੰਦਿਰ ਦੇ ਕੋਲ ਇੱਕ ਨਿੱਜੀ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਜਨਮ ਦਿਨ ਦੀ ਪਾਰਟੀ ਮਨਾਉਣ ਸਮੇਂ ਨੌਜਵਾਨਾਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ 'ਚ ਗੋਲੀਆਂ ਇਮੀਗ੍ਰੇਸ਼ਨ ਦਫ਼ਤਰ 'ਚ ਵੀ ਜਾ ਲੱਗੀ ਅਤੇ ਗੋਲੀ ਲੱਗਣ ਕਾਰਨ ਸ਼ੀਸ਼ੇ ਟੁੱਟ ਗਏ। ਇਮੀਗ੍ਰੇਸ਼ਨ ਕੰਪਨੀ ਦੇ ਮਾਲਿਕ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਚੰਡੀਗੜ੍ਹ ਗਿਆ ਸੀ ਅਤੇ ਜਦੋਂ ਉਨ੍ਹਾਂ ਸਵੇਰੇ ਆ ਕੇ ਆਪਣਾ ਦਫ਼ਤਰ ਖੋਲ੍ਹਿਆ ਤਾਂ ਦੇਖਿਆ ਕਿ ਦਫਤਰ ਦੇ ਸ਼ੀਸ਼ੇ ਟੁੱਟੇ ਹੋਏ ਸਨ ਅਤੇ ਸੀਸੀਟੀਵੀ ਫੁਟੇਜ ਦੇਖੀ ਤਾਂ ਨਸ਼ੇ 'ਚ ਧੁੱਤ ਨੌਜਵਾਨਾਂ ਵਲੋਂ ਫਾਇਰ ਕੀਤੇ ਗਏ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।