ਸਾਬਕਾ ਕਾਂਗਰਸੀ ਸਰਪੰਚ ’ਤੇ ਫਾਇਰਿੰਗ
ਪਟਿਆਲਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਤੋਂ ਪਹਿਲਾਂ ਸੂਬੇ ਵਿੱਚ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਪਟਿਆਲਾ ਦੇ ਪਿੰਡ ਸਿਉਣਾ ਦੇ ਸਾਬਕਾ ਕਾਂਗਰਸੀ ਸਰਪੰਚ ਉੱਤੇ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਲੋਕਾਂ ਦੇ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਇਲਾਜ ਦੇ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੂੰ ਦਿੱਤੀ ਗਈ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਘਟਨਾ ਸਥਾਨ ਉੱਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਕੇ ਵੀ ਵੇਖਿਆ ਜਾ ਰਿਹਾ ਹੈ।