ਕਾਂਗਰਸ ਮੁੱਖ ਮੰਤਰੀ ਚਿਹਰੇ 10 ਬਣਾ ਦੇਵੇ, ਕਾਂਗਰਸ ਨੂੰ ਕੋਈ ਨਹੀਂ ਬਚਾ ਸਕਦਾ: ਸੁਖਬੀਰ ਬਾਦਲ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਉਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਪਾਰਟੀ ਦੇ ਸਾਂਝੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਪਹੁੰਚੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸੁਖਬੀਰ ਬਾਦਲ ਨੇ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਬਾਰੇ ਕਿਹਾ ਕਿ ਮੁੱਖ ਮੰਤਰੀ ਚਿਹਰੇ ਦਾ ਤਾਂ ਫਾਇਦਾ ਜੇ ਉਹ ਜਿੱਤਣਗੇ, ਇਹ ਤਾਂ ਕਾਂਗਰਸ ਦਾ ਸਫ਼ਾਇਆ ਹੈ ਚਾਹੇ 10 ਮੁੱਖ ਮੰਤਰੀ ਬਣਾ ਦੇਣ ਕਾਂਗਰਸ ਨੂੰ ਕੋਈ ਨਹੀਂ ਬਚਾ ਸਕਦਾ।