ਗੁਰਪਤਵੰਤ ਪੰਨੂ ਤੇ ਤ੍ਰਿਪਤ ਰਾਜਿੰਦਰ ਬਾਜਵਾ ਦੇ ਪਰਿਵਾਰ ਇੱਕ ਹਨ:ਸੁਖਬੀਰ ਬਾਦਲ
ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬੁੱਧਵਾਰ ਨੂੰ ਜਿਲ੍ਹਾਂ ਗੁਰਦਾਸਪੁਰ ਦੇ ਹਲਕਾ ਕਾਦੀਆ ਦੇ ਦੌਰੇ ਦੌਰਾਨ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪੰਜਾਬ ਪ੍ਰਧਾਨ ਕਵਲਪ੍ਰੀਤ ਸਿੰਘ ਕਾਕੀ ਜੋ ਕੇ ਟਿਕਟ ਨਾ ਮਿਲਣ ਕਾਰਨ ਨਰਾਜ਼ ਚੱਲ ਰਹੇ ਸੀ, ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ। ਇਸ ਤੋਂ ਇਲਾਵਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਲੁਧਿਆਣਾ ਬੰਬ ਕਾਂਡ ਦੇ ਮਾਸਟਰ ਮਾਈਂਡ ਨੂੰ ਜਰਮਨੀ ਵਿੱਚ ਫੜ੍ਹੇ ਜਾਣ ਅਤੇ ਬੰਬ ਕਾਂਡ ਦੇ ਤਾਰ ਗੁਰਪਤਵੰਤ ਸਿੰਘ ਪੰਨੂ ਨਾਲ ਜੁੜਨ ਨੂੰ ਲੈ ਕੇ ਕਿਹਾ ਕਿ ਗੁਰਪਤਵੰਤ ਸਿੰਘ ਪੰਨੂ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਪਰਿਵਾਰ ਇੱਕ ਹੀ ਹਨ, ਇਨ੍ਹਾਂ ਦੀ ਜਾਂਚ ਦੇ ਨਾਲ-ਨਾਲ ਕਾਂਗਰਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।