ਕਿਸਾਨੀ ਅੰਦੋਲਨ ਦੀ ਜਿੱਤ ਦੀ ਖੁਸ਼ੀ 'ਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਗੜ੍ਹਸ਼ੰਕਰ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਅੱਗੇ ਝੁੱਕਦੇ ਹੋਏ ਤਿੰਨੋਂ ਖੇਤੀਬਾੜੀ ਵਿਰੋਧੀ ਕਾਨੂੰਨ ਵਾਪਿਸ ਲੈਣ ਅਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਦੱਸ ਦਈਏ ਕਿ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੱਲੋਂ ਦਾਣਾ ਮੰਡੀ ਗੜ੍ਹਸ਼ੰਕਰ ਵਿੱਚ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਪਹੁੰਚ ਕੇ ਅਪਣੀ ਹਾਜ਼ਰੀ ਭਰੀ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਸ਼ੁਕਰਾਨੇ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੌਂਸਲਰ ਹਾਜ਼ਰ ਸਨ।