ਸ਼ਵੇਤ ਮਲਿਕ ਦਾ ਕੈਪਟਨ ਨੂੰ ਇਸ਼ਾਰਾ, ਕੁਰਸੀ 'ਤੇ ਹੈ ਸਿੱਧੂ ਦੀ ਅੱਖ - modi
ਪੰਜਾਬ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿੱਚ ਪ੍ਰੈੱਸ ਕਾਨਫ਼ਰੰਸ ਦੋਰਾਨ ਨਰਿੰਦਰ ਮੋਦੀ ਨੂੰ ਮੁੜ ਤੋਂ ਪੀਐੱਮ ਬਣਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸ਼ਵੇਤ ਮਲਿਕ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਿੱਧੂ ਦੀ ਅੱਖ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ 'ਤੇ ਹੈ। ਸਿੱਧੂ ਨੂੰ ਰਾਹੁਲ ਗਾਂਧੀ ਦਾ ਏਜੇਂਟ ਦੱਸਦਿਆਂ ਮਲਿਕ ਨੇ ਕਿਹਾ ਕਿ ਕੈਪਟਨ ਆਪਣੀ ਕੁਰਸੀ ਬਚਾਉਣ 'ਲੱਗੇ ਹੋਏ ਹਨ ਤੇ ਸਿੱਧੂ ਉਨ੍ਹਾਂ ਦੀ ਕੁਰਸੀ ਝਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਬਿਜਲੀ ਦਰਾਂ ਵਿੱਚ ਵਾਧੇ ਨੂੰ ਲੈ ਕੇ ਸੂਬਾ ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਨੂੰ ਤੋਹਫ਼ਾ ਦਿੱਤਾ ਹੈ।