ਭਾਰਤ ਭੂਸ਼ਣ ਆਸ਼ੂ ਨੂੰ ਮਿਲਣ ਉਨ੍ਹਾ ਦੇ ਘਰ ਗਏ ਸਿੱਧੂ - ਕਾਂਗਰਸੀ ਵਿਧਾਇਕ ਸੰਜੇ ਤਲਵਾੜ
ਲੁਧਿਆਣਾ: ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਵੱਖ ਵੱਖ ਜਗ੍ਹਾ ਜਾ ਕੇ ਵਿਧਾਇਕਾਂ ਅਤੇ ਵਰਕਰਾਂ ਨੂੰ ਮਿਲ ਰਹੇ ਹਨ।ਇਸ ਤਹਿਤ ਹੀ ਨਵਜੋਤ ਸਿੰਘ ਸਿੱਧੂ ਲੁਧਿਆਣਾ ਤੋਂ ਵਿਧਾਇਕ ਅਤੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ ਜਿੱਥੇ ਉਨ੍ਹਾ ਨਾਲ ਵਿਧਾਇਕ ਕੁਲਜੀਤ ਨਾਗਰਾ ਅਤੇ ਰਾਜਾ ਵੜਿੰਗ ਵੀ ਮੌਜੂਦ ਸਨ। ਇਸ ਪਹਿਲਾ ਨਵਜੋਤ ਸਿੰਘ ਸਿੱਧੂ ਕਾਂਗਰਸੀ ਵਿਧਾਇਕ ਸੰਜੇ ਤਲਵਾੜ ਦੀ ਮਾਤਾ ਦਾ ਹਾਲ ਜਾਨਣ ਦੇ ਲਈ ਫੋਰਟੀਸ ਹਸਪਤਾਲ ਗਏ ਸਨ। ਜਿਥੇ ਉਨ੍ਹਾਂ ਨੇ ਆਪਣੇ ਪੈਰ ਤੇ ਲੱਗੀ ਸੱਟ ਦਾ ਇਲਾਜ ਵੀ ਕਰਵਾਇਆ