ਨਵਜੋਤ ਸਿੱਧੂ ਦੀ ਭੈਣ ਨੇ ਭਰਾ ਸਿੱਧੂ 'ਤੇ ਲਾਏ ਵੱਡੇ ਇਲਜ਼ਾਮ, ਕਿਹਾ- ਜਾਇਦਾਦ ਲਈ ਸਾਨੂੰ ਘਰੋਂ ਕੱਢਿਆ - Congress Party
ਚੰਡੀਗੜ੍ਹ: ਜਿੱਥੇ ਇਕ ਪਾਸੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਦਾ ਜ਼ੋਰ ਬਣਿਆ ਹੋਇਆ ਹੈ, ਉੱਥੇ ਹੀ, ਨਵੇਂ ਖੁਲਾਸੇ ਹੋ ਰਹੇ ਹਨ। ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਜਿੱਥੇ ਮੁੱਖ ਮੰਤਰੀ ਦਾ ਚਿਹਰਾ ਐਲਾਨਿਆਂ ਜਾਣਾ ਹੈ, ਠੀਕ ਉਸ ਤੋਂ ਪਹਿਲਾਂ, ਅਚਾਨਕ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਦੇ ਪੰਜਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਅੱਜ ਸ਼ਨੀਵਾਰ ਨੂੰ ਅਚਾਨਕ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦਿਆ ਸੁਮਨ ਤੂਰ ਵਲੋਂ ਉਨ੍ਹਾਂ ਉੱਤੇ ਇਲਜ਼ਾਮ ਲਾਏ ਗਏ ਹਨ। ਸਿੱਧੂ ਦੀ ਭੈਣ ਤੂਰ ਨੇ ਪ੍ਰੈਸ ਸਾਹਮਣੇ ਆ ਕੇ ਸਿੱਧੂ ਉੱਤੇ ਜ਼ਿਆਦਤੀ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸਿੱਧੂ ਕਾਰਨ ਉਨ੍ਹਾਂ ਦੀ ਮਾਂ ਨੂੰ ਬਾਹਰ ਕੱਢਿਆ ਸੀ ਅਤੇ ਰੇਲਵੇ ਸਟੇਸ਼ਨ ਉੱਤੇ ਮਾਂ ਦੀ ਲਾਵਾਰਸ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਰੋ-ਰੋ ਕੇ ਸੁਮਨ ਤੂਰ ਨੇ ਆਪਣੀ ਮਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।