ਕੋੋਰੋਨਾ ਦੇ ਖ਼ਤਰੇ ਨੂੰ ਲੈਕੇ ਕਾਲਜ ਦਾ ਅਹਿਮ ਉਪਰਾਲਾ - ਕਲਾਸਾਂ ਆਫਲਾਈਨ ਸ਼ੁਰੂ
ਬਰਨਾਲਾ: ਕੋਰੋਨਾ ਵਾਇਰਸ ਮਹਾਮਾਰੀ ਦਾ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ। ਇਸ ਮਹਾਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਵੈਕਸੀਨੇਸ਼ਨ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਲੰਬੇ ਸਮੇਂ ਦੇ ਅਰਸੇ ਬਾਅਦ ਵਿੱਦਿਅਕ ਅਦਾਰੇ ਖੋਲ੍ਹੇ ਗਏ ਹਨ। ਵਿੱਦਿਅਕ ਅਦਾਰਿਆਂ ਵੱਲੋਂ ਆਪਣੇ ਸਟਾਫ਼ ਅਤੇ ਵਿਦਿਆਰਥੀਆਂ ਦੀ ਸਿਹਤਯਾਬੀ ਲਈ ਵੈਕਸੀਨੇਸ਼ਨ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਜਿਸ ਤਹਿਤ ਐੱਸਡੀ ਕਾਲਜ ਬਰਨਾਲਾ ਵਿੱਚ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਐਸਡੀ ਕਾਲਜ ਦੀ ਪ੍ਰਿੰਸੀਪਲ ਡਾ.ਰਮਾ ਸ਼ਰਮਾ ਅਤੇ ਐੱਨਐੱਸਐੱਸ ਯੂਨਿਟ ਦੀ ਕੋਆਰਡੀਨੇਟਰ ਮੈਡਮ ਰੀਤੂ ਅੱਗਰਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਪਿਛਲੇ ਕਰੀਬ ਡੇਢ ਸਾਲ ਤੋਂ ਵਿੱਦਿਅਕ ਅਦਾਰੇ ਬੰਦ ਰਹੇ ਹਨ। ਸਰਕਾਰੀ ਹਦਾਇਤਾਂ 'ਤੇ ਹੁਣ ਕਾਲਜ ਖੁੱਲ੍ਹੇ ਹਨ ਅਤੇ ਕਲਾਸਾਂ ਆਫਲਾਈਨ ਸ਼ੁਰੂ ਹੋਣ ਜਾ ਰਹੀਆਂ ਹਨ।