ਸਿਕੰਦਰ ਸਿੰਘ ਮਲੂਕਾ ਨੇ ਕਿਸਾਨਾਂ ਨੂੰ ਦਿੱਤੀ ਸਲਾਹ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸਿਕੰਦਰ ਸਿੰਘ ਮਲੂਕਾ ਅੱਜ ਅੰਮ੍ਰਿਤਸਰ ਪਹੁੰਚੇ। ਜਿਥੇ ਉਨ੍ਹਾਂ ਵੱਲੋਂ ਕਾਂਗਰਸ ਸਰਕਾਰ ਤੋਂ ਤੰਗ ਮੁਲਾਜ਼ਮਾਂ ਦੇ ਨਾਲ ਮੁਲਾਕਾਤ ਵੀ ਕੀਤੀ । ਮਲੂਕਾ ਨੇ ਕਿਹਾ ਉਨ੍ਹਾਂ ਵੱਲੋਂ ਗੱਲਬਾਤ ਕਰ ਕੇ ਜਾਣਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਹੜੇ-ਕਿਹੜੇ ਵਰਗ ਦੇ ਲੋਕ ਪੰਜਾਬ ਸਰਕਾਰ ਤੋਂ ਪਰੇਸ਼ਾਨ ਹਨ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜੋ ਵਾਅਦੇ ਕਾਂਗਰਸ ਪਾਰਟੀ ਨੇ ਪੂਰੇ ਨਹੀਂ ਕੀਤੇ। ਉਹ ਸ਼੍ਰੋਮਣੀ ਅਕਾਲੀ ਦਲ 2022 'ਚ ਸਰਕਾਰ ਬਣਾਉਣ ਦੇ ਬਾਅਦ ਉਹ ਪੂਰੇ ਜ਼ਰੂਰ ਕਰੇਗੀ। ਕਿਸਾਨਾਂ ਉੱਤੇ ਬੋਲਦੇ ਹੋਏ ਮਲੂਕਾ ਨੇ ਕਿਹਾ ਕਿ ਲੰਮਾ ਸਮਾਂ ਹੋ ਚੁੱਕਾ ਹੈ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਤੇ ਬੈਠੇ ਹੋਏ ਅਤੇ ਕਿਸਾਨੀ ਅੰਦੋਲਨ ਦਾ ਹੱਲ ਬੈਠ ਕੇ ਗੱਲ ਕਰਕੇ ਹੀ ਨਿਕਲ ਸਕਦਾ ਹੈ, ਅਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਨੂੰ ਮਿਲ ਕੇ ਇਸ ਦਾ ਹੱਲ ਜ਼ਰੂਰ ਕੱਢਣਾ ਚਾਹੀਦਾ ਹੈ, ਕਿਉਂਕਿ ਜਿੰਨਾ ਲੰਮਾ ਸੰਘਰਸ਼ ਚਲਦਿਆਂ ਹੋ ਚੁੱਕਾ ਹੈ, ਅਕਸਰ ਹੀ ਲੰਮੇ ਸੰਘਰਸ਼ ਕਿਸੇ ਵੀ ਨਤੀਜੇ ਤੋਂ ਪਹਿਲਾਂ ਹੀ ਖ਼ਤਮ ਹੋ ਜਾਂਦੇ ਹਨ।