ਸਿੱਖ ਜਥੇਬੰਦੀਆਂ ਤੇ ਮੁਸਲਿਮ ਭਾਈਚਾਰੇ ਨੇ CAA ਤੇ NRC ਖ਼ਿਲਾਫ਼ ਕੀਤਾ ਪ੍ਰਦਰਸ਼ਨ - ਨਾਗਰਿਕਤਾ ਸੋਧ ਕਾਨੂੰਨ ਤੇ ਐੱਨਆਰਸੀ ਖ਼ਿਲਾਫ਼ ਪ੍ਰਦਰਸ਼ਨ
ਸੰਗਰੂਰ ਵਿੱਚ ਸਿੱਖ ਜਥੇਬੰਦੀਆਂ ਤੇ ਮੁਸਲਿਮ ਭਾਈਚਾਰੇ ਨੇ ਨਾਗਰਿਕਤਾ ਸੋਧ ਕਾਨੂੰਨ ਤੇ ਐਨਆਰਸੀ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਦੇ ਹੋਏ ਕੈਂਡਲ ਮਾਰਚ ਕੱਢਿਆ। ਮੁਸਲਿਮ ਭਾਈਚਾਰੇ ਨੇ ਕੈਂਡਲ ਮਾਰਚ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਪੂਰੇ ਭਾਰਤ ਵਿੱਚ ਹਿੰਦੂ ਰਾਜ ਲੈ ਕੇ ਆਉਣਾ ਚਾਹੁੰਦੀ ਹੈ, ਤੇ ਉਹ ਹੋਰ ਜਾਤਾਂ ਦੇ ਨਾਲ ਭੇਦਭਾਵ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗਾਇਕ ਅਦਨਾਨ ਸਾਮੀ ਨੂੰ ਜੋ ਪਦਮ ਸ੍ਰੀ ਅਵਾਰਡ ਨਾਲ ਸਨਮਾਨਿਤ ਕੀਤਾ ਉਹ ਉਸ ਦੇ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਅਦਨਾਨ ਦੇ ਪਿਤਾ ਨੇ ਖ਼ੁਦ ਪਾਕਿਸਤਾਨ ਫ਼ੌਜ ਵੱਲੋਂ ਭਾਰਤ ਨਾਲ ਹੋਣ ਵਾਲੀ ਜੰਗ ਵਿੱਚ ਲੜਾਈ ਲੜੀ ਸੀ ਜਿਸ ਕਰਕੇ ਉਹ ਇਸ ਦਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਸੀਏਏ ਤੇ ਐਨਆਰਸੀ ਨੂੰ ਹਟਾਵੇਗੀ ਤਾਂ ਉਹ ਸੰਘਰਸ਼ ਤੇਜ਼ ਕਰਨਗੇ।