ਰਾਮ ਰਹੀਮ ਨੂੰ ਪੈਰੋਲ ਮਿਲਣ ’ਤੇ ਸਿੱਖ ਭਾਈਚਾਰੇ ਵਿੱਚ ਰੋਸ - ਰਾਮ ਰਹੀਮ ਨੂੰ ਪੈਰੋਲ ਮਿਲਣ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ
ਅੰਮ੍ਰਿਤਸਰ: ਪੰਜਾਬ ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਤਰਨਤਾਰਨ ਸ਼ਹਿਰੀ ਹਲਕੇ ਤੋਂ ਉਮੀਦਵਾਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਮਹਿਰੋ ਅੰਮ੍ਰਿਤਸਰ ਪਹੁੰਚੇ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਥ ਅਤੇ ਧਰਮ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਉਤਰੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਸੇਵਾ ਦਾ ਮੌਕਾ ਮਿਲਿਆ ਤਾਂ ਅਸੀਂ ਤਾਂ ਵੀ ਸੇਵਾ ਕਰਨੀ ਜੇ ਨਾ ਮਿਲਿਆ ਤਾਂ ਵੀ ਉਹ ਇਸੇ ਤਰ੍ਹਾਂ ਸੇਵਾ ਕਰਾਂਗੇ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਰਾਜਨੀਤੀ ਕਰਨ ਨਹੀਂ ਆਏ। ਇਸ ਦੌਰਾਨ ਉਨ੍ਹਾਂ ਵੱਲੋਂ ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ ’ਤੇ ਵੀ ਸਵਾਲ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਪੈਰੋਲ ਮਿਲਣ ਨਾਲ ਸਿੱਖ ਭਾਈਚਾਰੇ ਨੂੰ ਠੇਸ ਪਹੁੰਚੀ ਹੈ।