ਗਾਇਕ ਪ੍ਰੀਤ ਹਰਪਾਲ ਦੇ ਖ਼ਿਲਾਫ਼ ਸਿੱਖ ਜਥੇਬੰਦੀਆਂ ਨੇ ਐਸਪੀ ਨੂੰ ਦਿੱਤਾ ਮੰਗ ਪੱਤਰ - Singer Preet Harpal controversy
ਗੁਰਦਾਸਪੁਰ: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਗਾਇਕ ਪ੍ਰੀਤ ਹਰਪਾਲ ਦੇ ਗਾਣੇ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ, ਜਿਸ ਵਿੱਚ ਪ੍ਰੀਤ ਹਰਪਾਲ ਨੇ ਸ੍ਰੀ ਗੂਰੂ ਨਾਨਕ ਦੇਵ ਜੀ ਦੇ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਹੈ, ਇਸ ਦੇ ਵਿਰੋਧ ਵਿੱਚ ਸ਼ਨੀਵਾਰ ਨੂੰ ਗੁਰਦਾਸਪੁਰ ਵਿੱਚ ਬੰਦੀ ਸਿੰਘ ਰਿਹਾਈ ਮੋਰਚੇ ਵੱਲੋ ਐੱਸਪੀ ਨੂੰ ਮੰਗ ਪੱਤਰ ਦੇ ਕੇ ਪ੍ਰੀਤ ਹਰਪਾਲ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।