ਸਿੱਖ ਜੱਥੇਬੰਦੀਆਂ ਨੇ ਕਾਲੇ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਹਾੜਾ - 73rd independence day
ਸ਼੍ਰੋਮਣੀ ਅਕਾਲੀ ਦਲ ਮਾਨ, ਦਲ ਖ਼ਾਲਸਾ ਤੇ ਅਕਾਲੀ ਦਲ ਯੂਨਾਇਟਡ ਸਮੇਤ ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ। ਇਸ ਤਹਿਤ ਸਿੱਖ ਜੱਥੇਬੰਦੀਆਂ ਵੱਲੋਂ ਗੁਰਦਾਸਪੁਰ ਤੇ ਫਤਿਹਗੜ੍ਹ ਸਾਹਿਬ ਵਿਖੇ ਕਾਲੀਆਂ ਪੱਟੀਆਂ ਬੰਨ੍ਹ ਕੇ ਤੇ ਹੱਥਾਂ ਵਿੱਚ ਕਾਲੇ ਦਿਵਸ ਦੇ ਪੋਸਟਰ ਲੈ ਕੇ ਰੋਸ ਮਾਰਚ ਕੱਢਿਆ ਗਿਆ।