ਸਿੱਖ ਜਥੇਬੰਦੀਆਂ ਨੇ ਸੁਧੀਰ ਸੂਰੀ ਦੇ ਘਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ - ਸੁਧੀਰ ਸੂਰੀ ਦੇ ਵਿਵਾਦਿਤ ਬਿਆਨ
ਅੰਮ੍ਰਿਤਸਰ: ਸੁਧੀਰ ਸੂਰੀ ਦੇ ਵਿਵਾਦਿਤ ਬਿਆਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਸੂਰੀ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਸੁਧੀਰ ਸੂਰੀ ਹਮੇਸ਼ਾ ਹੀ ਆਪਣੀ ਸਕਿਉਰਿਟੀ ਲੈਣ ਲਈ ਇਸ ਤਰ੍ਹਾਂ ਦੇ ਵਿਵਾਦਿਤ ਬਿਆਨ ਦਿੰਦਾ ਹੈ ਅਤੇ ਪੁਲਿਸ ਨੂੰ ਚਾਹੀਦਾ ਹੈ ਕਿ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਸੁਧੀਰ ਸੂਰੀ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।