ਹੈਰੀਟੇਜ ਸਟ੍ਰੀਟ ਤੋਂ ਬੁੱਤ ਹਟਾਉਣ ਦੇ ਫ਼ੈਸਲੇ 'ਤੇ ਸਿੱਖ ਜੱਥੇਬੰਦੀਆਂ ਨੇ ਧਰਨਾ ਕੀਤਾ ਖ਼ਤਮ - heritage street amritsar
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸੱਭਿਆਚਾਰਕ ਵਿਭਾਗ ਨੂੰ ਦਰਬਾਰ ਸਾਹਿਬ ਹੈਰੀਟੇਜ ਸਟ੍ਰੀਟ ਤੋਂ ਗਿੱਧੇ-ਭੰਗੜੇ ਵਾਲੇ ਬੁੱਤਾਂ ਨੂੰ ਹਟਾ ਕੇ ਅੰਮ੍ਰਿਤਸਰ 'ਚ ਕਿਸੇ ਹੋਰ ਉਚਿਤ ਥਾਂ 'ਤੇ ਲਗਾਉਣ ਦੇ ਆਦੇਸ਼ ਦਿੱਤੇ ਹਨ। ਸੂਬਾ ਸਰਕਾਰ ਦੇ ਇਸ ਫ਼ੈਸਲੇ ਤੋਂ ਸਿੱਖ ਜਥੇਬੰਦੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਧਰਨਾ ਵੀ ਸਮਾਪਤ ਕਰ ਦਿੱਤਾ ਹੈ। ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁਛਲ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਬੁੱਤਾਂ ਨੂੰ ਕਿਸੇ ਢੁਕਵੀਂ ਥਾਂ 'ਤੇ ਤਬਦੀਲ ਕਰ ਦਿੱਤਾ ਜਾਵੇਗਾ ਤੇ ਸਿੱਖ ਨੌਜਵਾਨਾਂ 'ਤੇ ਕੀਤੇ ਪਰਚੇ ਵੀ ਰੱਦ ਕੀਤੇ ਜਾਣਗੇ।