'328 ਪਾਵਨ ਸਰੂਪਾਂ ਦੇ ਮਾਮਲੇ 'ਚ ਕੀਤੀ ਜਾਵੇ ਕਾਨੂੰਨੀ ਕਾਰਵਾਈ' - ਸਿੱਖ ਸਦਭਾਵਨਾ ਦਲ
ਲੁਧਿਆਣਾ: ਐਸਜੀਪੀਸੀ ਦੀ ਜਾਂਚ ਦਾ ਵਿਸ਼ਾ ਬਣਿਆ 328 ਪਾਵਨ ਸਰੂਪਾਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਦੇ ਚੱਲਦੇ ਸਿੱਖ ਸਦਭਾਵਨਾ ਦਲ ਵੱਲੋਂ ਲੁਧਿਆਣਾ ਵਿਖੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਕੀਰਤਨ ਕੀਤਾ ਗਿਆ। ਸਿੱਖ ਜਥੇਬੰਦੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ 328 ਪਾਵਨ ਸਰੂਪਾਂ ਦੇ ਮਾਮਲੇ 'ਚ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਸਦਭਾਵਨਾ ਦਲ ਦੇ ਵਰਕਰ 'ਤੇ ਆਗੂ ਪੁੱਜੇ। ਆਗੂਆਂ ਨੇ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਹਰ ਪੱਖ ਤੋਂ ਸੰਗਤ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਗਿਆ ਹੈ।