328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸਿੱਖ ਸਦਭਾਵਨਾ ਦਲ ਨੇ ਪੁਲਿਸ ਕਮਿਸ਼ਨਰ ਦੇ ਘਰ ਬਾਹਰ ਕੀਤਾ ਕੀਰਤਨ
ਅੰਮ੍ਰਿਤਸਰ:ਐਸਜੀਪੀਸੀ ਦੀ ਜਾਂਚ ਦਾ ਵਿਸ਼ਾ ਬਣਿਆ 328 ਪਾਵਨ ਸਰੂਪਾਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਦੇ ਚੱਲਦੇ ਸਿੱਖ ਸਦਭਾਵਨਾ ਦਲ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੇ ਨਿਵਾਸ ਸਥਾਨ ਦੇ ਬਾਹਰ ਕੀਰਤਨ ਕੀਤਾ ਗਿਆ। ਸਿੱਖ ਜਥੇਬੰਦੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ 328 ਪਾਵਨ ਸਰੂਪਾਂ ਦੇ ਮਾਮਲੇ 'ਚ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ ਸਿੱਖ ਸਦਭਾਵਨਾ ਦਲ ਦੇ ਵਰਕਰ 'ਤੇ ਆਗੂ ਪੁੱਜੇ। ਆਗੂਆਂ ਨੇ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਹਰ ਪੱਖ ਤੋਂ ਸੰਗਤ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਗਿਆ ਹੈ। ਇਸ ਸੰਬਧੀ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਇਸ ਦਲ ਵੱਲੋਂ ਕੀਰਤਨ ਕੀਤੇ ਜਾਣ ਨੂੰ ਵਧੀਆ ਉਪਰਾਲਾ ਦੱਸਿਆ। ਮਾਮਲੇ ਸਬੰਧੀ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬਾਕੀ ਇਸ ਮਾਮਲੇ ਸੰਬਧੀ ਪਰਮਾਤਮਾ ਖ਼ੁਦ ਆਪ ਹੀ ਕਿਰਪਾ ਕਰੇਗਾ।
Last Updated : Jan 8, 2021, 12:32 PM IST