'ਲੋਕਤੰਤਰ ਦੇ ਬੁਰਕੇ 'ਚ ਛੁਪ ਕੇ ਹਾਕਮਾਂ ਨੇ ਸਿੱਖਾਂ ਨੂੰ ਬਣਾਇਆ ਨਿਸ਼ਾਨਾ' - ਸਿੱਖਾਂ ਨੂੰ ਬਣਾਇਆ ਨਿਸ਼ਾਨਾ
ਅੰਮ੍ਰਿਤਸਰ : ਘੱਲੂਘਾਰਾ ਦਿਹਾੜੇ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਣ ਲਈ ਪਹੁੰਚੀਆਂ। ਇਸ ਮੌਕੇ ਪੁਜੇ ਸਰਬੱਤ ਖਾਲਸਾ ਵੱਲੋਂ ਥਾਪੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ, ਸਰਕਾਰ ਉੱਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਲੋਕਤੰਤਰ ਦੇ ਬੁਰਕੇ 'ਚ ਸਿੱਖਾਂ ਦੇ ਧਾਰਮਿਕ ਸਥਾਨ ਢਾਹੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅਗਲ ਭੇਟ ਕੀਤਾ। ਉਨ੍ਹਾਂ ਕਿਹਾ ਕਿ ਇਸ ਦੇ ਵਿਰੁੱਧ ਸੰਘਰਸ਼ ਕਰਦਿਆਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ, ਬਾਬਾ ਠਾਹਰਾ ਸਿੰਘ, ਭਾਈ ਸਤਵੰਤ ਸਿੰਘ, ਬੇਅੰਤ ਸਿੰਘ ਆਦਿ ਹਜ਼ਾਰਾਂ ਸਿੱਖਾਂ ਨੇ ਸ਼ਹੀਦੀਆਂ ਦਿੱਤੀਆਂ ਪਰ ਭਾਰਤੀ ਹਕੂਮਤ ਅਜੇ ਵੀ ਨਹੀਂ ਮੰਨੀ। ਉਨ੍ਹਾਂ ਆਖਿਆ ਕਿ ਭਾਰਤੀ ਹਕੂਮਤ ਨੇ ਹਮੇਸ਼ਾ ਹੀ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ। ਇਸ ਮੌਕੇ ਭਾਈ ਮੰਡ ਨੇ ਸਮੂਹ ਸਿੱਖਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਧਾਈਆਂ ਦਿੱਤੀਆਂ।