ਕੋਵਿਡ 19: ਬਠਿੰਡਾ ਦੀਆਂ ਸੜਕਾਂ 'ਤੇ ਛਾਇਆ ਸੰਨਾਟਾ
ਜਨਤਕ ਕਰਫ਼ਿਊ ਦਾ ਅਸਰ ਬਠਿੰਡਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ 27 ਮਾਰਚ ਤੱਕ ਸ਼ਹਿਰ ਵਿੱਚ ਜਨਤਕ ਕਰਫ਼ਿਊ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਤੋਂ ਬਾਹਰ ਨਾ ਨਿਕਲਣ ਜ਼ਰੂਰਤ ਪੈਣ 'ਤੇ ਹੀ ਘਰ ਤੋਂ ਬਾਹਰ ਨਿਕਲੇ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 20 ਤੋਂ ਜ਼ਿਆਦਾ ਵਿਅਕਤੀ ਸ਼ਹਿਰ ਵਿੱਚ ਇਕੱਠੇ ਨਾ ਹੋਣ। ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਕਿਹਾ ਕਿ ਸ਼ਹਿਰ ਵਾਸੀ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਪੁਲਿਸ ਨੇ ਵੀ ਪੂਰੇ ਸ਼ਹਿਰ ਵਿੱਚ ਆਪਣੀ ਪੈਨੀ ਨਜ਼ਰ ਰੱਖੀ ਹੋਈ ਹੈ ।