ਰਾਜੋਆਣਾ ਮਾਮਲੇ ਨੂੰ ਲੈ ਕੇ ਅਕਾਲੀ ਦਲ 'ਤੇ ਵਰ੍ਹੇ ਸਿਮਰਜੀਤ ਬੈਂਸ - Simarjit Bains in ludhiana
ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫ਼ਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਬੈਂਸ ਨੇ ਸੋਮਵਾਰ ਨੂੰ ਅਕਾਲੀ ਦਲ 'ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਦਲ ਦੀ 10 ਸਾਲ ਤੱਕ ਸਰਕਾਰ ਰਹੀ ਹੈ, ਉਦੋਂ ਉਨ੍ਹਾਂ ਨੂੰ ਰਾਜੋਆਣਾ ਦੀ ਯਾਦ ਕਿਉਂ ਨਹੀਂ ਆਈ। ਹੁਣ ਅਕਾਲੀ ਦਲ ਅਤੇ ਐਸਜੀਪੀਸੀ ਨੂੰ ਲੱਗ ਰਿਹਾ ਹੈ ਕਿ ਪੰਥ ਖਤਰੇ 'ਚ ਹੈ ਨਾਲ ਹੀ ਉਨ੍ਹਾਂ ਰਵਨੀਤ ਬਿੱਟੂ ਨੂੰ ਵੀ ਸਲਾਹ ਦਿੱਤੀ ਕਿ ਉਹ ਹੁਣ ਦਰਿਆਦਿਲੀ ਦਿਖਾਉਣ ਤੇ ਇਸ ਮੁੱਦੇ 'ਤੇ ਸਿਆਸਤ ਕਰਨੀ ਬੰਦ ਕਰਨ। ਇਸ ਤੋਂ ਇਲਾਵਾ ਉਨ੍ਹਾਂ ਜੇਐਨਯੂ ਵਿੱਚ ਵੀ ਹੋਈ ਘਟਨਾ ਨੂੰ ਮੰਦਭਾਗੀ ਦੱਸਿਆ।