18 ਫਰਵਰੀ ਨੂੰ ਕੇਂਦਰੀ ਜਲ ਸਰੋਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ ਲੋਕ ਇਨਸਾਫ਼ ਪਾਰਟੀ - ਕੇਂਦਰੀ ਜਲ ਸਰੋਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ
ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਬੈਂਸ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਟ੍ਰਿਬਿਊਨਲ ਤੇ ਪਾਸ ਕੀਤੇ ਗਏ ਮਤੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਖੁਸ਼ ਕਰਨ ਲਈ ਮੁੱਖ ਮੰਤਰੀ ਵੱਲੋਂ ਇਸ ਟ੍ਰਿਬਿਊਨਲ ਦਾ ਮਤਾ ਪਾਸ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਅਟਲ ਬਿਹਾਰੀ ਜਲ ਯੋਜਨਾ 'ਚ ਪੰਜਾਬ ਨੂੰ ਸ਼ਾਮਿਲ ਨਾ ਕਰਨ ਨੂੰ ਲੈ ਕੇ ਉਹ 18 ਫਰਵਰੀ ਨੂੰ ਕੇਂਦਰੀ ਜਲ ਸਰੋਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਸਿਮਰਜੀਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਬੀਤੇ ਦਿਨੀਂ ਆਲ ਪਾਰਟੀ ਮੀਟਿੰਗ ਬੁਲਾ ਕੇ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਟ੍ਰਿਬਿਊਨਲ ਦਾ ਗਠਨ ਕਰਨ ਲਈ ਮਤਾ ਪਾਸ ਕਰ ਦਿੱਤਾ ਹੈ ਜੋ ਕਿ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਖੁਸ਼ ਕਰਨ ਲਈ ਮੁੱਖ ਮੰਤਰੀ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਮੀਟਿੰਗ 'ਚ ਵੀ ਫੈਸਲਾ ਲਿਆ ਗਿਆ ਕਿ ਸੰਵਿਧਾਨ ਮੁਤਾਬਕ ਪੰਜਾਬ ਹੋਰਨਾਂ ਸੂਬਿਆਂ ਤੋਂ ਪਾਣੀ ਦੀ ਕੀਮਤ ਨਹੀਂ ਵਸੂਲ ਸਕਦਾ। ਜਦ ਕਿ ਇਸ ਦਾ ਗ਼ਲਤ ਅਰਥ ਕੱਢਿਆ ਗਿਆ ਹੈ। ਕਿਉਂਕਿ ਇਹ ਕਾਨੂੰਨ ਉੱਥੇ ਲਾਗੂ ਹੁੰਦਾ ਹੈ ਜਿੱਥੇ ਬੋਲੇ ਸੂਬਿਆਂ 'ਚੋਂ ਪਾਣੀ ਲੱਗਦਾ ਹੋਵੇ ਅਤੇ ਸੂਬਿਆਂ ਦਾ ਆਪਸੀ ਮਸਲਾ ਹੋਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਤੋਂ ਚੋਣ ਲੜੇਗੀ ਅਤੇ ਉਨ੍ਹਾਂ ਦੀ ਸਰਕਾਰ ਆਉਣ ਤੇ ਗੁਆਂਢੀ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਜਾਵੇਗੀ।