ਆਮ ਲੋਕਾਂ ਉੱਤੇ ਪੈ ਰਹੀ ਦੁੱਧ ਦੀਆਂ ਵਧੀਆਂ ਕੀਮਤਾਂ ਦੀ ਮਾਰ: ਬੈਂਸ - bains over hikes milk prices
ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਮੁੜ ਤੋਂ ਇਜ਼ਾਫਾ ਕਰ ਦਿੱਤਾ ਗਿਆ ਹੈ। ਅੱਧਾ ਲੀਟਰ ਦੁੱਧ ਉੱਤੇ 1 ਰੁਪਏ ਅਤੇ ਇੱਕ ਲੀਟਰ ਦੁੱਧ ਉੱਤੇ 2 ਰੁਪਏ ਦਾ ਇਜ਼ਾਫਾ ਹੋਇਆ ਹੈ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਦੁੱਧ ਦੀਆਂ ਵਧੀਆਂ ਕੀਮਤਾਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿ ਆਮ ਲੋਕਾਂ ਉੱਤੇ ਇਸ ਦੀ ਮਾਰ ਪੈ ਰਹੀ ਹੈ। ਕਿਸਾਨਾਂ ਤੋਂ ਸਿੱਧਾ ਵੱਡੀਆਂ ਕੰਪਨੀਆਂ ਨੂੰ ਦੁੱਧ ਲੈਣਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਨੂੰ ਵੀ ਇਸ ਦਾ ਫਾਇਦਾ ਹੋਵੇ ਅਤੇ ਆਮ ਲੋਕਾਂ ਨੂੰ ਵੀ ਫਾਇਦਾ ਹੋਵੇ।