ਡੀਜੀਪੀ ਵੱਲੋਂ ਦਿੱਤੇ ਬਿਆਨ 'ਤੇ ਸਿਮਰਜੀਤ ਬੈਂਸ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ - ਲੁਧਿਆਣਾ ਤੋਂ ਵਿਧਾਇਕ
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਇੱਕ ਡੀਜੀਪੀ ਰੈਂਕ ਦੇ ਅਫ਼ਸਰ ਨੂੰ ਅਜਿਹੀ ਸ਼ਬਦਾਵਲੀ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਸਿੱਖਾਂ ਨੇ ਲੰਬੇ ਸਮੇਂ ਤੋਂ ਇੰਤਜ਼ਾਰ ਕੀਤਾ ਹੈ, ਅਜਿਹੇ 'ਚ ਦਿਨਕਰ ਗੁਪਤਾ ਵੱਲੋਂ ਸਿੱਖ ਸ਼ਰਧਾਲੂਆਂ ਬਾਰੇ ਅਜਿਹੀ ਸ਼ਬਦਾਵਲੀ ਵਰਤਣੀ ਸ਼ੋਭਾ ਨਹੀਂ ਦਿੰਦੀ। ਸਿਮਰਜੀਤ ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਤੋਂ ਤੁਰੰਤ ਜਵਾਬ ਦੇਹੀ ਲੈਣੀ ਚਾਹੀਦੀ ਹੈ।