ਸਿਮਰਜੀਤ ਬੈਂਸ ਨੇ ਸਰਕਾਰ ਤੇ ਪ੍ਰਸ਼ਾਸਨ 'ਤੇ ਖੜ੍ਹੇ ਕੀਤੇ ਕਈ ਸਵਾਲ
ਸੰਗਰੂਰ ਦੇ ਭਗਵਾਨਪੁਰਾ 'ਚ ਫ਼ਤਿਹਵੀਰ ਨੂੰ ਸਮੇਂ ਸਿਰ ਨਾ ਕੱਢਣ ਕਰਕੇ ਉਸ ਦੀ ਹੋਈ ਮੌਤ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ, ਇਸੇ ਨੂੰ ਲੈ ਕੇ ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਤੇ ਵਿਧਾਇਕ ਸਿਮਰਜੀਤ ਬੈਂਸ ਨੇ ਸਰਕਾਰ ਤੇ ਪ੍ਰਸ਼ਾਸਨ 'ਤੇ ਕਈ ਸਵਾਲ ਖੜ੍ਹੇ ਕੀਤੇ। ਬੈਂਸ ਨੇ ਕਿਹਾ ਕਿ ਉਸ ਦੀ ਮੌਤ ਲਈ ਡੀਸੀ ਅਤੇ ਐਸਡੀਐਮ ਜ਼ਿੰਮੇਵਾਰ ਹਨ, ਉਨ੍ਹਾਂ ਦੇ ਖਿਲਾਫ਼ ਪਰਚਾ ਹੋਣਾ ਚਾਹੀਦਾ ਹੈ।