ਮੁੱਲਾਂਪੁਰ ਦਾਖਾ 'ਚ ਜ਼ਿਮਨੀ ਚੋਣ ਦਾ ਐਲਾਨ ਮਗਰੋਂ ਲੋਕਾਂ ਨੂੰ ਲੁਭਾਉਣ ਪੁੱਜੇ ਸਿਮਰਜੀਤ ਬੈਂਸ
ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਦਾ ਐਲਾਨ ਹੁੰਦੇ ਹੀ ਲੋਕ ਇਨਸਾਫ਼ ਪਾਰਟੀ ਵੱਲੋਂ ਚੋਣ ਪ੍ਰਚਾਰ ਹਲਕੇ ਦੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਮਨੀ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਲਗਾਤਾਰ ਸਿਆਸਤ ਗਰਮਾਉਣ ਲੱਗੀ ਹੈ। ਮੁੱਲਾਂਪੁਰ ਦਾਖਾ ਪਹੁੰਚੇ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ 2019 ਵੱਡੀਆਂ ਲੋਕ ਸਭਾ ਚੋਣਾਂ 'ਚ ਦਾਖਾ ਹਲਕੇ ਤੋਂ ਉਨ੍ਹਾਂ ਨੂੰ ਭਾਰੀ ਸਮਰਥਨ ਮਿਲਿਆ ਸੀ ਅਤੇ ਹੁਣ ਮੁੜ ਤੋਂ ਐਚਐਸ ਫੂਲਕਾ ਦੇ ਅਸਤੀਫੇ ਤੋਂ ਬਾਅਦ ਦਾਖਾ 'ਚ ਵਿਧਾਨ ਸਭਾ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਾਖੇ ਹਲਕੇ ਦਾ ਵੋਟਰ ਬੜਾ ਹੀ ਸੂਝਵਾਨ ਹੈ, ਇਸ ਕਰਕੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜ਼ਿਮਨੀ ਚੋਣ ਦੌਰਾਨ ਵੀ ਉਹ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ।