ਦਿੱਲੀ 'ਚ ਕਾਂਗਰਸ ਨੇ ਪਿੱਛੇ ਹਟ ਕੇ ਆਮ ਆਦਮੀ ਪਾਰਟੀ ਨੂੰ ਪਵਾਈਆਂ ਵੋਟਾਂ: ਸਿਮਰਨਜੀਤ ਸਿੰਘ ਮਾਨ - ਸਿਮਰਜੀਤ ਸਿੰਘ ਮਾਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਇੱਕ ਪ੍ਰੈਸ ਕਾਨਫ਼ਰੰਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਨਤੀਜਿਆਂ ਤੋਂ ਬਾਅਦ ਮੋਦੀ ਅਤੇ ਅਮਿਤ ਸ਼ਾਹ ਨੂੰ ਪਾਣੀ ਵਿੱਚ ਨੱਕ ਡਬੋ ਕੇ ਮਰ ਜਾਣਾ ਚਾਹੀਦਾ ਹੈ। ਉੱਥੇ ਹੀ ਉਨ੍ਹਾਂ ਨੇ ਕਾਂਗਰਸ ਬਾਰੇ ਬੋਲਦੇ ਹੋਏ ਕਿਹਾ ਕਿ ਕਾਂਗਰਸ ਵੱਲੋਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਪਵਾਈਆਂ ਗਈਆਂ ਹਨ, ਜਿਸ ਕਰਕੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ।