ਕਿਸਾਨਾਂ ਦੇ ਧਰਨੇ 'ਚ ਸ਼ਾਮਲ ਹੋਏ ਗਾਇਕ ਗੁਰਵਿੰਦਰ ਬਰਾੜ - singer gurwinder brar
ਫ਼ਰੀਦਕੋਟ: ਜ਼ਿਲ੍ਹੇ ਵਿੱਚ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਕਿਸਾਨ ਧਰਨੇ ਵਿੱਚ ਪੰਜਾਬੀ ਗਾਇਕ ਗੁਰਵਿੰਦਰ ਬਰਾੜ ਨੇ ਆਪਣੀ ਹਾਜ਼ਰੀ ਲੁਆਈ ਤੇ ਖੇਤੀ ਕਾਨੂਨਾਂ ਦੇ ਖਿਲਾਫ਼ ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਤਰ੍ਹਾਂ ਨਾਲ ਸਾਥ ਦੇਣ ਦਾ ਐਲਾਨ ਕੀਤਾ। ਇਸ ਮੌਕੇ ਗੁਰਵਿੰਦਰ ਬਰਾੜ ਨੇ ਕਿਹਾ ਕਿ ਸਾਰੀ ਪੰਜਾਬੀ ਇੰਡਸਟਰੀ ਅੱਜ ਕਿਸਾਨਾਂ ਦੇ ਨਾਲ ਹੈ, ਕਿਉਂਕਿ ਕਲਾਕਾਰਾਂ ਤੋਂ ਯੂਥ ਬਹੁਤ ਪ੍ਰਭਾਵਿਤ ਹੁੰਦਾ ਹੈ ਤੇ ਜੇਕਰ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਤਾਂ ਸਾਡੇ ਨਾਲ ਜੁੜਿਆ ਯੂਥ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਵੇਗਾ।