ਸਰਹੱਦੀ ਪਿੰਡ ਕੋਲ ਲੱਗੇ ਕਿਸਾਨਾਂ ਦੇ ਧਰਨੇ 'ਚ ਰੇਸ਼ਮ ਸਿੰਘ ਅਨਮੋਲ ਹੋਏ ਸ਼ਾਮਲ - farmers protest
ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੇ ਸਰਹੱਦੀ ਇਲਾਕੇ ਦੇ ਪਿੰਡ ਠੇਠਰਕੇ ਵਿਖੇ ਕਿਸਾਨਾਂ ਦੇ ਧਰਨੇ 'ਚ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਪਹੁੰਚੇ। ਇਸ ਮੌਕੇ ਰੇਸ਼ਮ ਸਿੰਘ ਅਨਮੋਲ ਨੇ ਆਖਿਆ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਪੰਜਾਬ ਦਾ ਹਰੇਕ ਵਰਗ ਇੱਕ ਮੁੱਦੇ ਲਈ ਇੱਕ ਮੰਚ 'ਤੇ ਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੜਾਈ ਲੜਨਾ ਜਾਣਦੇ ਹਨ ਅਤੇ ਅੱਜ ਕਿਸਾਨੀ ਆਪਣੇ ਹੱਕ ਲਈ ਸੰਘਰਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਗੀਤਾਂ ਰਾਹੀਂ ਲੋਕਾਂ ਨੂੰ ਇਸ ਸੰਘਰਸ਼ ਲਈ ਲਾਮਬੰਦ ਕੀਤਾ।