ਸਿੰਘੂ ਬਾਰਡਰ ਕਤਲ ਮਾਮਲਾ: ਪੀੜਤ ਪਰਿਵਾਰ ਲਈ ਭਾਜਪਾ ਦਾ ਵੱਡਾ ਐਲਾਨ - ਤੀਕਸ਼ਣ ਸੂਦ
ਹੁਸ਼ਿਆਰਪੁਰ: ਬੀਤੇ ਦਿਨ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਦੀ ਭਾਜਪਾ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ। ਇਸ ਘਟਨਾ ਲਈ ਭਾਜਪਾ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਹੁਸਿ਼ਆਰਪੁਰ 'ਚ ਵੀ ਭਾਜਪਾ ਆਗੂ ਤੀਕਸ਼ਣ ਸੂਦ ਵੱਲੋਂ ਕਿਸਾਨਾਂ 'ਤੇ ਤੀਖੇ ਹਮਲੇ ਕੀਤੇ ਗਏ ਹਨ 'ਤੇ ਸੰਯੁਕਤ ਕਿਸਾਨ ਮੋਰਚੇ 'ਤੇ ਗੰਭੀਰ ਦੋਸ਼ ਲਾਏ ਗਏ ਹਨ। ਇਸ ਮੌਕੇ ਤੀਕਸ਼ਣ ਸੂਦ ਵੱਲੋਂ ਪੀੜਤ ਪਰਿਵਾਰ ਨਾਲ ਖੜ੍ਹੇ ਹੋਣ ਦਾ ਦਾਅਵਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੀੜਤ ਪਰਿਵਾਰ ਦੀ ਮਾਲੀ ਮਦਦ ਵੀ ਕਰੇਗੀ ਅਤੇ ਅੰਤ ਤੱਕ ਪਰਿਵਾਰ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਸਭ ਲਈ ਸਿੱਧੇ ਤੌਰ 'ਤੇ ਕਿਸਾਨ ਜਥੇਬੰਦੀਆਂ ਜ਼ਿੰਮੇਵਾਰ ਹਨ ਅਤੇ ਕਿਸਾਨ ਜਥੇਬੰਦੀਆਂ ਹੁਣ ਆਪਣਾ ਪੱਲਾ ਛੁਡਾਉਣ ਦੀਆਂ ਗੱਲਾਂ ਕਰ ਰਹੀਆਂ ਹਨ 'ਤੇ ਸਵਾਲਾਂ ਤੋਂ ਭੱਜ ਰਹੀਆਂ ਹਨ।