12 ਤੋਂ 14 ਮਈ ਨੂੰ ਮਨਾਇਆ ਜਾਵੇਗਾ ਸਰਹਿੰਦ ਫ਼ਤਹਿ ਦਿਵਸ - ਕੋਰੋਨਾ ਦੇ ਚੱਲਦਿਆਂ ਇਹ ਸਮਾਗਮ ਸੀਮਤ
ਸ੍ਰੀ ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਕਮੇਟੀ ਵਲੋਂ 12 ਤੋਂ 14 ਮਈ ਨੂੰ ਸਰਹਿੰਦ ਫ਼ਤਹਿ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਇਹ ਸਮਾਗਮ ਸੀਮਤ ਕੀਤੇ ਜਾਣਗੇ। ਉਨ੍ਹਾਂ ਦਾ ਕਹਿਣਾ ਕਿ 12 ਮਈ ਨੂੰ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 14 ਮਈ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਚੱਪੜਚਿੜੀ ਜਾਣ ਵਾਲਾ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੋਂ ਹੀ ਕੱਢਿਆ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਮੌਕੇ ਗੁਰੂ ਘਰ ਜ਼ਰੂਰ ਨਤਮਸਤਕ ਹੋਣ।
Last Updated : May 4, 2021, 9:46 PM IST