ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਦੇ ਮਸਲੇ ਨੂੰ ਲੈਕੇ ਸਿਰਸਾ ਦਾ ਅਹਿਮ ਬਿਆਨ
ਨਵੀਂ ਦਿੱਲੀ: ਪਿਛਲੇ ਦਿਨੀਂ ਅਫਗਾਨਿਸਤਾਨ (Afghanistan) ਦੇ ਗੁਰੂਘਰ ਤੋਂ 160 ਲੋਕ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪ ਲੈਕੇ ਭਾਰਤ ਆਉਣੇ ਸਨ ਪਰ ਉਹ ਨਹੀਂ ਆ ਸਕੇ। ਇਸ ਮਸਲੇ ਨੂੰ ਲੈਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ ਸਾਹਮਣੇ ਆਇਆ ਹੈ। ਸਿਰਸਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਦੋਂ ਇਸ ਮਸਲੇ ਨੂੰ ਲੈਕੇ ਵਿਦੇਸ਼ ਮੰਤਰਾਲੇ ਨਾਲ ਰਾਬਤਾ ਕੀਤਾ ਗਿਆ ਤਾਂ ਪਤਾ ਚੱਲਿਆ ਕਿ ਤਾਲਿਬਾਨ (Taliban) ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਜੋ ਆਫਗਾਨਿਸਤਾਨ ਦੇ ਨਾਗਰਿਕ ਹਨ ਉਨ੍ਹਾਂ ਨੂੰ ਦੇਸ਼ ਛੱਡਣ ਨਹੀਂ ਦਿੱਤਾ ਜਾਵੇਗਾ ਇਸ ਲਈ ਭਾਰਤ ਆ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਤਾਬਦੀ ਸਮਾਗਮ ਮਨਾਉਣ ਵਾਲੇ ਲੋਕਾਂ ਨੂੰ ਏਅਰਪੋਰਟ ਉੱਪਰ ਨਹੀਂ ਜਾਣ ਦਿੱਤਾ ਗਿਆ ਜਦਕਿ ਉਨ੍ਹਾਂ ਦਾ ਆਉਣ ਦਾ ਪੂਰਾ ਪ੍ਰਬੰਧ ਕੀਤਾ ਜਾ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਨਾ ਆਉਣ ਦੇਣ ਦੇ ਚੱਲਦੇ ਉਹ ਫਿਰ ਤੋਂ ਵਾਪਿਸ ਗੁਰੂ ਘਰ ਚਲੇ ਗਏ ਹਨ।
Last Updated : Aug 26, 2021, 5:05 PM IST