ਸੀਟੂ ਆਂਗਨਵਾੜੀ ਯੂਨੀਅਨ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ - ਸਰਕਾਰ ਖਿਲਾਫ਼ ਜਮ ਕੇ ਭੜਾਸ
ਸ੍ਰੀ ਮੁਕਤਸਰ ਸਾਹਿਬ: ਆਜ਼ਾਦੀ ਦਿਹਾੜੇ ਮੌਕੇ ਵੀ ਸੀਟੂ ਯੂਨੀਅਨ ਆਂਗਨਵਾੜੀ ਵਰਕਰਾਂ ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਸਰਕਾਰ ਖਿਲਾਫ਼ ਜਮ ਕੇ ਭੜਾਸ ਕੱਢਦਿਆਂ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਸਬੰਧੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਬੇਸ਼ਕ ਆਜ਼ਾਦੀ ਦਿਵਸ ਮਨਾ ਰਹੇ ਹਾਂ ਪਰ ਅੱਜ ਵੀ ਅਸੀਂ ਸਰਕਾਰਾਂ ਦੇ ਗੁਲਾਮ ਹਾਂ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।