ਲੁਧਿਆਣਾ ਸਿਵਲ ਹਸਪਤਾਲ 'ਚ ਮਰੀਜ਼ ਨੂੰ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ - ਲੁਧਿਆਣਾ ਸਿਵਲ ਹਸਪਤਾਲ
ਅਕਸਰ ਸੁਰਖੀਆਂ 'ਚ ਰਹਿਣ ਵਾਲਾ ਲੁਧਿਆਣਾ ਦਾ ਸਿਵਲ ਹਸਪਤਾਲ ਡਾਕਟਰਾਂ ਦੇ ਢਿੱਲੇ ਰਵੱਈਏ ਦਾ ਮੁੜ ਤੋਂ ਸਾਹਮਣਾ ਕਰ ਰਿਹਾ ਹੈ। ਹਸਪਤਾਲ 'ਚ ਆਉਣ ਵਾਲੇ ਮਰੀਜ਼ਾਂ ਨੂੰ ਸਰਕਾਰੀ ਡਿਸਪੈਂਸਰੀ ਤੋਂ ਪੂਰੀਆਂ ਦਵਾਈਆਂ ਨਹੀਂ ਮਿਲਦੀਆਂ, ਜਿਸ ਕਾਰਨ ਉਨ੍ਹਾਂ ਨੂੰ ਮਹਿੰਗੀਆਂ ਕੀਮਤਾਂ 'ਤੇ ਬਾਹਰੋਂ ਦਵਾਈਆਂ ਲੈਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਹਸਪਤਾਲ 'ਚ ਇਲਾਜ ਕਰਾਉਣ ਆਏ ਮਰੀਜ਼ਾਂ ਦਾ ਕਹਿਣਾ ਹੈ ਕਿ ਡਾਕਟਰ ਵੀ ਸਮੇਂ ਸਿਰ ਆਪਣੀ ਡਿਊਟੀ 'ਤੇ ਨਹੀਂ ਹੁੰਦੇ ਤੇ ਲੰਬੀਆਂ ਲੰਬੀਆਂ ਕਤਾਰਾਂ ਲਾ ਕੇ ਉਨ੍ਹਾਂ ਨੂੰ ਕਈ ਕਈ ਘੰਟੇ ਦਵਾਈ ਲੈਣ ਲਈ ਉਡੀਕ ਕਰਨੀ ਪੈਂਦੀ ਹੈ। ਇੱਥੋਂ ਤੱਕ ਕਿ ਜੋ ਦਵਾਈਆਂ ਡਾਕਟਰਾਂ ਵੱਲੋਂ ਲਿਖੀ ਜਾਂਦੀਆਂ ਹਨ, ਉਹ ਸਰਕਾਰੀ ਮੈਡੀਕਲ ਸਟੋਰ 'ਤੇ ਉਪਲੱਬਧ ਨਹੀਂ ਹੁੰਦੀਆਂ। ਉਨ੍ਹਾਂ ਨੂੰ ਜ਼ਿਆਦਾਤਰ ਦਵਾਈਆਂ ਬਾਹਰੋਂ ਹੀ ਲੈਣੀਆਂ ਪੈਂਦੀਆਂ ਹਨ। ਇਸ ਦੇ ਨਾਲ ਹੀ ਲੁਧਿਆਣਾ ਸਿਵਲ ਹਸਪਤਾਲ 'ਚ ਸਰਕਾਰੀ ਡਿਸਪੈਂਸਰੀ ਦਾ ਪ੍ਰਬੰਧ ਸੰਭਾਲ ਰਹੀ ਅਧਿਕਾਰੀ ਨੇ ਦੱਸਿਆ ਕਿ ਜੋ ਦਵਾਈਆਂ ਹਸਪਤਾਲ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਉਹ ਸਾਰੀਆਂ ਉਨ੍ਹਾਂ ਕੋਲ ਮੌਜੂਦ ਹਨ। ਜਦ ਕਿ ਲੁਧਿਆਣਾ ਸਿਵਲ ਹਸਪਤਾਲ ਦੀ ਹੀ ਸੀਨੀਅਰ ਡਾਕਟਰ ਨੇ ਕਿਹਾ ਹੈ ਕਿ ਡਾਕਟਰਾਂ ਨੂੰ ਡਿਊਟੀ ਦੌਰਾਨ ਰਾਊਂਡ 'ਤੇ ਜਾਣਾ ਪੈਂਦਾ ਹੈ, ਜਿਸ ਕਾਰਨ ਓਪੀ ਡੀ 'ਚ ਹੋ ਸਕਦੇ ਹਨ।