ਪੰਜਾਬ

punjab

ETV Bharat / videos

ਗੁਰਦਾਸਪੁਰ 'ਚ 2 ਔਰਤਾਂ ਸਣੇ ਚੋਰ ਗਿਰੋਹ ਦੇ 6 ਮੈਂਬਰ ਕਾਬੂ - thief gang arrested in Gurdaspur

By

Published : Jan 31, 2020, 7:33 PM IST

ਗੁਰਦਾਸਪੁਰ ਪੁਲਿਸ ਨੇ ਚੋਰ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਫੜ੍ਹੇ ਗਏ 6 ਮੁਲਜ਼ਮਾਂ 'ਚ 2 ਔਰਤਾਂ ਵੀ ਸ਼ਾਮਲ ਹਨ। ਇਸ ਗਿਰੋਹ ਦੇ ਸਾਰੇ ਮੈਂਬਰ ਆਪਸ ਵਿੱਚ ਰਿਸ਼ਤੇਦਾਰ ਹਨ ਅਤੇ ਹੁਣ ਤੱਕ ਵੱਖ-ਵੱਖ ਸ਼ਹਿਰਾਂ ਵਿੱਚ ਕਈ ਚੋਰੀਆਂ ਨੂੰ ਅੰਜਾਮ ਦੇ ਚੁਕੇ ਹਨ। ਕੁੱਝ ਦਿਨ ਪਹਿਲਾਂ ਇਨ੍ਹਾਂ ਚੋਰਾਂ ਵੱਲੋਂ ਗੁਰਦਾਸਪੁਰ ਵਿੱਚ ਵੀ ਇੱਕ ਘਰ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਸੀ। ਪੁਲਿਸ ਨੇ ਇਨ੍ਹਾਂ ਚੋਰਾਂ ਤੋਂ 5 ਤੋਲੇ ਗਹਿਣੇ ਅਤੇ 10 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕਰ, ਸਾਰਾ ਸਮਾਨ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। ਡੀਐੱਸਪੀ ਸਿਟੀ ਸੁਖਪਾਲ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਗੁਰਦਾਸਪੁਰ ਵਿੱਚ ਕੁੱਝ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਸੋਨੇ ਦੇ ਗਹਿਣੇ ਅਤੇ ਨਗਦੀ ਲੈ ਫ਼ਰਾਰ ਹੋ ਗਏ ਸਨ। ਪੁਲਿਸ ਨੇ ਸ਼ੁੱਕਰਵਾਰ ਨੂੰ ਚੋਰ ਗਿਰੋਹ ਦੇ 6 ਮੈਂਬਰਾਂ ਨੂੰ ਗਿਰਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਵਿਚੋਂ 2 ਔਰਤਾਂ ਵੀ ਸ਼ਾਮਲ ਹਨ। ਇਸ ਗਿਰੋਹ ਦੇ ਸਾਰੇ ਮੈਂਬਰ ਆਪਸ ਵਿੱਚ ਰਿਸ਼ਤੇਦਾਰ ਹਨ ਅਤੇ ਹੁਣ ਤੱਕ ਵੱਖ ਵੱਖ ਸ਼ਹਿਰਾਂ ਵਿੱਚ ਕਈ ਚੋਰੀਆਂ ਨੂੰ ਅੰਜਾਮ ਦੇ ਚੁਕੇ ਹਨ। ਇਨ੍ਹਾਂ 'ਤੇ ਪਹਿਲੇ ਵੀ ਕਈ ਮਾਮਲੇ ਦਰਜ ਹਨ। ਚੋਰਾਂ ਤੋਂ 5 ਤੋਲੇ ਦੇ ਗਹਿਣੇ ਅਤੇ 10 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਹੋਈ ਹੈ। ਚੋਰਾਂ ਤੋਂ ਹੋਰ ਪੁਛਗਿੱਛ ਕਰਨ ਲਈ ਇਨ੍ਹਾਂ ਨੂੰ ਕੋਰਟ ਵਿੱਚ ਪੇਸ਼ ਕਰ ਕੋਰਟ ਪਾਸੋਂ ਇਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਖੁਲਾਸੇ ਹੋ ਸਕਣ।

ABOUT THE AUTHOR

...view details