ਰਾਜਪੁਰਾ 'ਚ 6 ਹੋਰ ਨਵੇਂ ਕੋਰੋਨਾ ਮਰੀਜ਼ ਆਏ ਸਾਹਮਣੇ, ਪਟਿਆਲੇ 'ਚ ਕੁੱਲ ਗਿਣਤੀ ਹੋਈ 61 - ਰਾਜਪੁਰਾ ਤੋਂ ਕੋਰੋਨਾ ਮਰੀਜ਼
ਪਟਿਆਲਾ: ਰਾਜਪੁਰਾ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਹੋਣ ਦਾ ਨਾਂਅ ਹੀ ਨਹੀਂ ਲੈ ਰਹੀ ਹੈ। ਪਟਿਆਲਾ 'ਚ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਮਰੀਜ਼ਾਂ ਨੇ ਸਿਹਤ ਵਿਭਾਗ ਨੂੰ ਸਕਤੇ 'ਚ ਲਿਆ ਦਿੱਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਰਾਜਪੁਰਾ ਤੋਂ 6 ਹੋਰ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ 12 ਦੀ ਰਿਪੋਰਟ ਦੀ ਜ਼ਾਂਚ ਕੀਤੀ ਗਈ ਸੀ ਜਿਨ੍ਹਾਂ 'ਚੋਂ 6 ਕੋਰੋਨਾ ਪੌਜ਼ੀਟਿਵ ਆਏ ਹਨ। ਪਟਿਆਲਾ ਜ਼ਿਲ੍ਹੇ ’ਚ ਕੁੱਲ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 61 ਹੋ ਗਈ ਹੈ। ਇਨ੍ਹਾਂ 'ਚੋ ਇੱਕ ਠੀਕ ਹੋ ਕੇ ਘਰ ਪਰਤ ਗਿਆ ਹੈ। ਸਿਵਲ ਸਰਜਨ ਪਟਿਆਲਾ ਨੇ ਸਭ ਨੂੰ ਅਪੀਲ ਕੀਤੀ ਹੈ ਕਿ ਲੋਕ ਆਪਣੇ-ਆਪਣੇ ਘਰਾਂ 'ਚ ਹੀ ਰਹਿਣ।