ਕੇਂਦਰ ਸਰਕਾਰ ਤੇ ਯੂਪੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ
ਸ੍ਰੀ ਮੁਕਤਸਰ ਸਾਹਿਬ: ਯੂਪੀ ਦੇ ਲਖੀਮਪੁਰ ਖੀਰੀ ਵਿੱਚ ਹੋਏ ਕਿਸਾਨਾਂ ਦੇ ਕਤਲੇਆਮ ਨੂੰ ਲੈ ਕੇ ਪੂਰੇ ਦੇਸ਼ ਅੰਦਰ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ਤੇ ਹੈ। ਉਹਨਾਂ ਕਿਹਾ ਕਿ ਯੂਪੀ ਵਿੱਚ ਭਾਜਪਾ ਵੱਲੋਂ ਕਿਸਾਨਾਂ ਦੇ ਖੂਨ ਦੇ ਨਾਲ ਹੋਲੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੀਤੇ ਦਿਨ ਯੂਪੀ ਦੇ ਲਖੀਮਪੁਰ ਖੀਰੀ ਦੇ ਇਲਾਕੇ ਵਿੱਚ ਕੇਂਦਰੀ ਮੰਤਰੀ ਅੱਜ ਸ਼ਰਮਾ ਦੇ ਪੁੱਤਰ ਵੱਲੋਂ ਆਪਣੀ ਗੱਡੀ ਦੇ ਹੇਠ ਦਰੜ ਕੇ ਤਿੰਨ ਕਿਸਾਨਾਂ ਦੀ ਹੱਤਿਆ ਕਰ ਦਿੱਤੀ। ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੂਰੇ ਦੇਸ਼ ਅੰਦਰ ਕਿਸਾਨਾਂ ਵੱਲੋਂ ਇਸ ਘਟਨਾ ਦੇ ਖ਼ਿਲਾਫ਼ ਮੋਦੀ ਤੇ ਯੋਗੀ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਧਰਨੇ ਦਿੱਤੇ ਜਾ ਰਹੇ ਹਨ। ਉੱਥੇ ਕਿਸਾਨਾਂ ਦਾ ਕਹਿਣਾ ਸੀ ਕਿ ਬੀਜੇਪੀ ਆਗੂਆਂ ਤੇ ਪਰਚਾ ਦਰਜ ਅਤੇ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ।