ਸਕੂਲ ਬੰਦ ਕਰਨ ਦੇ ਵਿਰੋਧ 'ਚ ਸਰਕਾਰ ਖਿਲਾਫ਼ ਨਾਅਰੇਬਾਜ਼ੀ - ਪਿੰਡ ਹਾਕਮਵਾਲਾ
ਮਾਨਸਾ :ਸਕੂਲ ਬੰਦ ਕਰਨ ਦੇ ਵਿਰੋਧ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡ ਹਾਕਮਵਾਲਾ ਦੇ ਸਰਕਾਰੀ ਸਕੂਲ ਅੱਗੇ ਧਰਨਾ ਲਗਾ ਕੇ ਸਕੂਲੀ ਬੱਚਿਆਂ, ਮਾਪਿਆਂ ਅਤੇ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੋਰੋਨਾ ਦੀ ਮੁੜ ਆਮਦ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਨ ਦੇ ਚਲਦਿਆਂ ਬੱਚਿਆਂ ਅਤੇ ਮਾਪਿਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ਜਿਸ ਦੇ ਚਲਦਿਆਂ ਪਿੰਡ ਹਾਕਮਵਾਲਾ ਵਿਖੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਖਿਲਾਫ਼ ਸਰਕਾਰੀ ਸਕੂਲ ਦੇ ਗੇਟ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਸਕੂਲ ਨਾ ਖੋਲ੍ਹੇ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।