ਹੁਸ਼ਿਆਰਪੁਰ ਵਿੱਚ ਵੀ ਲੱਗੇ ਭਾਜਪਾ ਸਰਕਾਰ ਮੁਰਦਾਬਾਦ ਦੇ ਨਾਅਰੇ - BJP government Murdabad planted in Hoshiarpur
ਹੁਸ਼ਿਆਰਪੁਰ: ਜਿੱਥੇ ਸੂਬੇ ਭਰ ਦੇ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦਾ ਕਿਸਾਨ ਯੂਨੀਅਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਸੰਬੰਧ ਵਿਚ ਗੜ੍ਹਸ਼ੰਕਰ ਵਿਖੇ ਵੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਕੇਂਦਰ ਦੀ ਬੀਜੇਪੀ ਸਰਕਾਰ ਕਿਸਾਨ ਯੂਨੀਅਨ ਦੀਆਂ ਮੁੱਖ ਮੰਗਾਂ ਮੰਗਾਂ ਮੰਨਣ ਦੀ ਬਜਾਏ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੈਲੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿਸਾਨਾਂ ਤੇ ਹੋਏ ਨਾਜਾਇਜ਼ ਪਰਚੇ, ਲਖੀਮਪੁਰ ਖੀਰੀ ਤੇ ਹੋਏ ਕਾਂਡ ਦੇ ਮੁਜਰਿਮਾਂ ਤੇ ਕਾਰਵਾਈ ਅਤੇ ਐੱਮਐੱਸਪੀ ਦੀ ਗਾਰੰਟੀ ਦੀ ਮੰਗ ਕੀਤੀ ਸੀ ਜਿਹੜੀ ਕਿ ਕੇਂਦਰ ਸਰਕਾਰ ਨੇ ਪੂਰੀ ਨਹੀਂ ਕੀਤੀ। ਇਸ ਜਿਸ ਸਬੰਧ ਵਿਚ ਕਿਸਾਨ ਯੂਨੀਅਨ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।