ਫ਼ਤਿਹਗੜ੍ਹ ਸਾਹਿਬ ’ਚ ਲਿਖੇ ਮਿਲੇ ਖ਼ਾਲਿਸਤਾਨ ਦੇ ਨਾਅਰੇ - ਅੰਦੋਲਨ ਦਾ ਅਕਸ ਖ਼ਰਾਬ ਕਰਨ ਦੀ ਫਿਰਾਕ
ਫਤਿਹਗੜ੍ਹ ਸਾਹਿਬ: ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵਲੋਂ ਦਿੱਲੀ ਵਿਚ ਧਰਨੇ ਜਾਰੀ ਹਨ, ਇਸ ਧਰਨੇ ਦੌਰਾਨ ਕਿਸਾਨਾਂ ਨੂੰ ਵੱਖ ਵੱਖ ਵਰਗ ਦੇ ਲੋਕਾਂ ਦਾ ਸਾਥ ਮਿਲ ਰਿਹਾ ਹੈ, ਜਿਸ ਕਾਰਨ ਕਿਸਾਨੀ ਅੰਦੋਲਨ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ। ਪਰ ਇਸ ਦੇ ਨਾਲ ਹੀ ਕੁਝ ਸ਼ਰਾਰਤੀ ਅਨਸਰ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦਾ ਅਕਸ ਖ਼ਰਾਬ ਕਰਨ ਦੀ ਫਿਰਾਕ ’ਚ ਰਹਿੰਦੇ ਹਨ। ਅਜਿਹਾ ਹੀ ਮਾਮਲਾ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿੱਥ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੜਕ ਦੇ ਨਾਲ ਲੱਗਦੇ ਥਮਲਿਆਂ ’ਤੇ 'ਕਿਸਾਨਾਂ ਦਾ ਇਕ ਹੀ ਹੱਲ ਖ਼ਾਲਿਸਤਾਨ' ਲਿਖਿਆ ਗਿਆ। ਜਦੋਂ ਇਸ ਮਾਮਲੇ ਸਬੰਧੀ ਸਥਾਨਕ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਇਸ ਸਬੰਧੀ ਕੁਝ ਵੀ ਕਹਿਣ ਤੋਂ ਗੁਰੇਜ਼ ਕਰਦੇ ਨਜ਼ਰ ਆਏ।